ਫਿਰੋਜ਼ਗਾਂਧੀ ਮਾਰਕੀਟ ਵਿੱਚ ਬਣੇ ਕੰਪਲੈਕਸ ਦੀ ਤੀਜੀ ਮੰਜ਼ਿਲ ਤੇ ਲੱਗੀ ਅੱਗ – ਤਸਵੀਰਾਂ


ਲੁਧਿਆਣਾ – ਫਿਰੋਜ਼ਗਾਂਧੀ ਮਾਰਕੀਟ ਵਿੱਚ ਇਕ ਕੰਪਲੈਕਸ ਦੀ ਤੀਜੀ ਮੰਜ਼ਿਲ ਤੇ ਬਣੇ ਆਫਿਸ ਵਿਚ ਮੰਗਲਵਾਰ ਦੇਰ ਸ਼ਾਮ ਅੱਗ ਲੱਗ ਗਈ। ਅੱਗ ਲੱਗਣ ਸਮੇਂ ਆਫਿਸ ਵਿਚ ਮੌਜੂਦ 3 ਔਰਤਾਂ ਸਮੇਤ 4 ਲੋਕਾਂ ਨੇ ਛੱਤ ਤੋਂ ਇਧਰ-ਓਧਰ ਭੱਜ ਕੇ ਆਪਣੀ ਜਾਨ ਬਚਾਈ। ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਲੱਗਭਗ 1 ਘੰਟੇ ਦੀ ਮਿਹਨਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਕੰਪਲੈਕਸ ‘ਚ ਤੀਜੀ ਮੰਜ਼ਿਲ ‘ਤੇ ਬਣੇ ਆਫਿਸ ਵਿਚ ਰਾਤ ਦੇ ਸਮੇਂ 4 ਲੋਕ ਰਹਿੰਦੇ ਹਨ, ਜਿਨ੍ਹਾਂ ਦੀ ਪਛਾਣ ਗੁੱਡੀ (35) ਰਾਮਬੇਟੀ (70) ਗਿੱਲ ਬੇਬੀ (87) ਅਤੇ ਰਾਮ ਦੱਤ (87) ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਨੇ ਲੱਗਭਗ ਸਾਢੇ 8 ਵਜੇ ਫਾਇਰ ਬ੍ਰਿਗੇਡ ਵਿਭਾਗ ਨੂੰ ਫੋਨ ਕਰ ਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਨੁਸਾਰ ਅੱਗ ਲੱਗਣ ਤੋਂ ਬਾਅਦ ਜ਼ਿਆਦਾ ਧੂੰਆਂ ਹੋਣ ‘ਤੇ ਉਨ੍ਹਾਂ ਨੂੰ ਭੱਜਣ ਲਈ ਕੋਈ ਰਸਤਾ ਨਾ ਮਿਲਿਆ ਤਾਂ ਛੱਤ ‘ਤੇ ਚੜ੍ਹ ਗਏ। ਉਨ੍ਹਾਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਪਹਿਲਾ ਚਾਰਾਂ ਨੂੰ ਸੁਰੱਖਿਅਤ ਹੇਠਾਂ ਉਤਾਰਿਆ ਅਤੇ ਅੱਗ ‘ਤੇ ਕਾਬੂ ਪਾਇਆ। ਦੇਰ ਰਾਤ ਸਮਾਚਾਰ ਲਿਖੇ ਜਾਣ ਤੱਕ ਪੁਲਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਸੀ।

  • 2.4K
    Shares

LEAVE A REPLY