ਏਅਰ ਇੰਡੀਆ ਦਾ ਪੰਜਾਬੀਆ ਨੂੰ ਵੱਡਾ ਝਟਕਾ


ਪੰਜਾਬ ਤੇ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੂੰ ਏਅਰ ਇੰਡੀਆ ਵੱਲੋਂ ਵੱਡਾ ਝਟਕਾ ਦਿੱਤਾ ਜਾ ਰਿਹਾ ਹੈ। ਦਰਅਸਲ ਏਅਰ ਇੰਡੀਆ ਨੇ ਸਵੇਰ ਵੇਲੇ ਚੱਲਣ ਵਾਲੀ ਦਿੱਲੀ-ਅੰਮ੍ਰਿਤਸਰ-ਦਿੱਲੀ ਉਡਾਣ ਨੂੰ 12 ਜੁਲਾਈ ਤੋਂ 30 ਸਤੰਬਰ 2018 ਤੱਕ ਰੱਦ ਕਰ ਦਿੱਤਾ ਹੈ। ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸੈਕਟਰੀ ਤੇ ਫਲਾਈ ਅੰਮ੍ਰਿਤਸਰ ਮੁਹਿੰਮ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ ਅਜੇ ਤੱਕ ਆਪਣੀ ਵੈੱਬਸਾਈਟ ‘ਤੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਪਰ ਫਲਾਈਟ ਦੀ ਬੁਕਿੰਗ ਹੁਣ ਤੋਂ ਉਪਲਬਧ ਨਹੀਂ ਹੈ। ਇਹ ਫਲਾਈਟ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਬੜੀ ਲਾਹੇਵੰਦ ਹੈ। ਇਸ ਲਈ ਏਅਰ ਇੰਡੀਆ ਦੇ ਇਸ ਫੈਸਲੇ ਨਾਲ ਪੰਜਾਬੀਆਂ ਵਿੱਚ ਰੋਸ ਹੈ।


LEAVE A REPLY