ਥਾਣਾ ਰੇਲਵੇ ਪੁਲਿਸ ਨੇ ਨਸ਼ੀਲੇ ਟੀਕਿਆਂ ਸਮੇਤ ਕੀਤਾ ਗਿ੍ਫ਼ਤਾਰ


ਲੁਧਿਆਣਾ – ਥਾਣਾ ਰੇਲਵੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸ. ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਵਿਕਰਮ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਧੀਵਾਂ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਪਾਸੋਂ 80 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਨੂੰ ਪੁਲਿਸ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 ਅਤੇ 3 ਵਿਚਾਲੇ ਗਿ੍ਫਤਾਰ ਕੀਤਾ | ਪੁਲਿਸ ਵੱਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

  • 77
    Shares

LEAVE A REPLY