ਗਿੱਲ ਨਹਿਰ ਵਿੱਚ ਡਿੱਗੀ ਕਾਰ, ਪਤਨੀ ਦੀ ਮੌਤ, ਪਤੀ ਜ਼ਖਮੀ


ਲੁਧਿਆਣਾ – ਆਲਮਗੀਰ ਨੇੜੇ ਸੰਤੁਲਨ ਵਿਗੜਨ ਕਾਰਨ ਕਾਰ ਗਿੱਲ ਨਹਿਰ ਵਿਚ ਡਿੱਗ ਗਈ, ਜਿਸ ਕਾਰਨ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਖੱਤੜਾ ਦਾ ਮਨਜੀਤ ਸਿੰਘ ਆਪਣੀ ਪਤਨੀ ਕੋਮਲਜੀਤ ਕੌਰ ਨਾਲ ਕਿੱਧਰੇ ਜਾ ਰਿਹਾ ਸੀ, ਇਸ ਦੌਰਾਨ ਆਲਮਗੀਰ ਨੇੜੇ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਗਿੱਲ ਨਹਿਰ ਵਿਚ ਜਾ ਡਿੱਗੀ। ਸਿੱਟੇ ਵਜੋਂ ਕੋਮਲਜੀਤ ਕੌਰ ਦੀ ਮੌਤ ਹੋ ਗਈ।  ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।


LEAVE A REPLY