ਹੁਣ ਸਿੱਖ ਬੀਬੀਆਂ ਨੂੰ ਨਹੀਂ ਪਹਿਨਣਾ ਪਵੇਗਾ ਹੈਲਮੇਟ


ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮੇਟ ਲਾਜ਼ਮੀ ਕਰਨ ਦਾ ਫੈਸਲਾ ਅੱਜ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣ ਦੀ ਲੋੜ ਨਹੀਂ ਪਵੇਗੀ।

ਕੇਂਦਰ ਸਰਕਾਰ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਾਂਗ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਵਾਲੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦਾ ਮਸ਼ਵਰਾ ਦਿੱਤਾ ਹੈ। ਦਰਅਸਲ, ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੁਪਹੀਆ ਵਾਹਨ ਚਲਾਉਣ ਸਮੇਂ ਮਰਜ਼ੀ ਮੁਤਾਬਕ ਹੈਲਮੇਟ ਪਹਿਣਨ ਦੀ ਸਲਾਹ ਦਿੱਤੀ ਸੀ। ਨਿਯਮ ਨੂੰ ਮੁੜ ਸੋਧਦਿਆਂ 28 ਅਗਸਤ, 2014 ‘ਚ ਸਿਰਫ਼ ਸਿੱਖ ਬੀਬੀਆਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਸੀ। ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦੀ ਗੱਲ ਕਹੀ ਹੈ।

  • 719
    Shares

LEAVE A REPLY