ਅਦਾਲਤ ਵੱਲੋਂ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਬਾਦਲਾਂ ਨੂੰ ਦਿੱਤੀ ਗਈ ਰਾਹਤ


ਸਾਲ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲ਼ੀਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ ਅਪਰਾਧਿਕ ਮੁਕੱਦਮਾ ਚਲਾਉਣ ਸਬੰਧੀ ਪਾਈ ਪਟੀਸ਼ਨ ਖਾਰਜ ਹੋ ਗਈ ਹੈ। ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਬੀਤੇ ਦਿਨੀਂ ਸਥਾਨਕ ਵਾਸੀ ਦੀ ਅਰਜ਼ੀ ਨੂੰ ਆਧਾਰਹੀਣ ਦੱਸਦਿਆਂ ਖਾਰਜ ਕਰ ਦਿੱਤਾ ਹੈ।

ਜੱਜ ਸੁਮੀਤ ਸੱਭਰਵਾਲ ਨੇ ਲੁਧਿਆਣਾ ਦੇ ਗੁਰਦੇਵ ਨਗਰ ਦੇ ਰਹਿਣ ਵਾਲੇ ਜਗਦੀਪ ਸਿੰਘ ਗਿੱਲ ਵੱਲੋਂ ਪਾਈ ਅਰਜ਼ੀ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਸ਼ਿਕਾਇਤ ‘ਤੇ ਕਾਰਵਾਈ ਨਹੀਂ ਹੋ ਸਕਦੀ ਜੋ ਸਿਰਫ ਅੰਦਾਜ਼ਿਆਂ ‘ਤੇ ਹੀ ਆਧਾਰਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਤੇ ਸੁਣੀਆਂ-ਸੁਣਾਈਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਅਜਿਹੀ ਸ਼ਿਕਾਇਤ ਕੀਤੀ ਹੈ।

ਉੱਧਰ, ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਦੱਸਿਆ ਸੀ ਕਿ ਗੋਲ਼ੀ ਚਲਾਉਣ ਦੇ ਹੁਕਮ (ਤਤਕਾਲੀ) ਮੁੱਖ ਮੰਤਰੀ ਤੇ ਉਪ-ਮੁੱਖ ਮੰਤਰੀ ਵੱਲੋਂ ਆਏ ਹਨ। ਉਨ੍ਹਾਂ ਬਹਿਬਲ ਕਲਾਂ ਗੋਲ਼ੀਕਾਂਡ ਜਾਣ ਬੁੱਝ ਕੇ ਕੀਤਾ ਗਿਆ ਸੀ, ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲ਼ੀ ਚਲਾਉਣ ਲਈ ਸਥਾਨਕ ਪੁਲਿਸ ਨੂੰ ਨਾ ਹੱਕ ਸੀ ਤੇ ਨਾ ਹੀ ਉਨ੍ਹਾਂ ਦੀ ਜੁਅੱਰਤ ਸੀ।


LEAVE A REPLY