ਭਾਰੀ ਮੀਂਹ ਨਾਲ ਹਰਿਮੰਦਰ ਸਾਹਿਬ ਵਿੱਚ ਭਰਿਆ ਪਾਣੀ – ਤਸਵੀਰਾਂ


ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੱਲ੍ਹ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਵੀ ਪਾਣੀ ਭਰ ਗਿਆ ਹੈ। ਹਾਲਾਂਕਿ, ਭਾਰੀ ਮੀਂਹ ਦੇ ਬਾਵਜੂਦ ਸੰਗਤ ਵਿੱਚ ਸ਼ਰਧਾ ਘੱਟ ਨਹੀਂ ਹੋਈ ਤੇ ਲੋਕ ਲਗਾਤਾਰ ਦਰਬਾਰ ਸਾਹਿਬ ਅੰਦਰ ਨਤਮਸਤਕ ਹੋਣ ਲਈ ਜਾ ਰਹੇ ਸਨ। ਉੱਧਰ, ਲਗਾਤਾਰ ਮੀਂਹ ਨਾਲ ਪਿੰਡ ਕਲੇਰ ਵਿੱਚ ਘਰ ਦੀ ਛੱਤ ਡਿੱਗ ਗਈ। ਮਲਬੇ ਹੇਠਾਂ ਆਉਣ ਕਾਰਨ 9 ਸਾਲਾਂ ਦੀ ਬੱਚੀ ਦੀ ਮੌਤ ਹੋ ਗਈ ਤੇ ਪਰਿਵਾਰ ਦੇ 5 ਮੈਂਬਰ ਜ਼ਖ਼ਮੀ ਹੋ ਗਏ। ਅੰਮ੍ਰਿਤਸਰ ਸ਼ਹਿਰ ਵਿੱਚ ਥਾਂ-ਥਾਂ ਪਾਣੀ ਭਰ ਗਿਆ ਹੈ।


LEAVE A REPLY