ਲੁਧਿਆਣਾ ਦੇ ਸਰਕਾਰੀ ਕਾਲਜ ਵਲੋਂ ਵਿਦਿਆਰਥਣਾਂ ਨੂੰ ਵਿਦਿਅਕ ਟੂਰ ਤੇ ਚ ਕਰਵਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੌਰਾ


Government College for Girls Ludhiana organized a Educational tour to Punjab Legislative Assembly in Chandigarhਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਕਾਲਜ ਦੇ ਸਮਾਜ ਸ਼ਾਸ਼ਤਰ ਅਤੇ ਲੋਕ ਪ੍ਰਸ਼ਾਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਦਾ ਵਿਦਿਅਕ ਟੂਰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਵਿਖੇ ਲਜਾਇਆ ਗਿਆ। ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਦੀ ਮਾਨਯੋਗ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਵਿਦਿਆਰਥੀਣਾਂ ਨੂੰ ਵਿਧਾਨ ਸਭਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਰਾਜਨੀਤਿਕ ਅਤੇ ਪ੍ਰਸ਼ਾਸ਼ਨਿਕ ਖੇਤਰ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥਣਾਂ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਆਉਣ ਲਈ ਸੱਦਾ ਵੀ ਦਿੱਤਾ।ਇਸ ਮੌਕੇ ਤੇ ਵਿਦਿਆਰਥਣਾਂ ਨਾਲ ਕਾਲਜ ਦੇ ਅਧਿਆਪਕ ਸਾਹਿਬਾਨ ਸ਼੍ਰੀਮਤੀ ਨਿਸ਼ਾ, ਸ਼੍ਰੀ ਦਿਨੇਸ਼ ਸ਼ਾਰਦਾ, ਸ਼੍ਰੀ ਫਲਵਿੰਦਰ ਵਰਮਾ, ਮਿਸ ਸੁਦੀਵ ਗਰੇਵਾਲ ਅਤੇ ਸ਼੍ਰੀ ਨਵੀਨ ਕੁਮਾਰ ਵੀ ਮੌਜੂਦ ਸਨ।


LEAVE A REPLY