ਪੰਜਾਬ ਸਣੇ 21 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ


ਮੌਸਮ ਵਿਭਾਗ ਨੇ ਪੰਜਾਬ ਸਣੇ 21 ਸੂਬਿਆਂ ਵਿੱਚ ਅਗਲੇ ਤਿੰਨ ਦਿਨਾਂ ਤਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੇਰਲ ਵਿੱਚ ਹੜ੍ਹ ਤੇ ਤੇਜ਼ ਬਾਰਸ਼ ਕਾਰਨ ਹਾਲਤ ਹੋਰ ਵਿਗੜ ਗਏ ਹਨ, ਪਰ ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਥੇ ਹੋਰ ਮੀਂਹ ਪਏਗਾ। ਹਿਮਾਚਲ ਪ੍ਰਦੇਸ਼ ਵਿੱਚ ਵੀ ਅਗਲੇ 6 ਦਿਨਾਂ ਤਕ ਭਾਰੀ ਬਾਰਸ਼ ਦੀ ਅਰਲਟ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਉਤਰਾਖੰਡ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼, ਅਰੁਣਾਂਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ, ਤਾਮਿਲਨਾਡੂ, ਕੇਰਲਾ ਤੇ ਅੰਡੇਮਾਨ ਨਿਕੋਬਾਰ ਟਾਪੂ ਵਿੱਚ ਅਗਲੇ ਤਿੰਨ ਦਿਨਾਂ ’ਚ ਭਾਰੀ ਬਾਰਸ਼ ਹੋ ਸਕਦੀ ਹੈ।


LEAVE A REPLY