ਲੁਧਿਆਣਾ ਦੀ ਕੇਂਦਰੀ ਜੇਲ ‘ਚ ਫਿਰ ਭਿੜੇ ਕੈਦੀ, 3 ਜ਼ਖਮੀਂ


ਲੁਧਿਆਣਾ – ਲੁਧਿਆਣਾ ਦੀ ਕੇਂਦਰੀ ਜੇਲ ‘ਚ ਬੀਤੀ ਰਾਤ ਇਕ ਵਾਰ ਫਿਰ ਕੈਦੀਆਂ ਆਪਸ ‘ਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਰੋਟੀ ਨੂੰ ਲੈ ਕੇ ਕੈਦੀਆਂ ਦੀਆਂ ਦੋ ਧਿਰਾਂ ਦਾ ਆਪਸ ‘ਚ ਝਗੜਾ ਹੋ ਗਿਆ, ਜਿਸ ਦੌਰਾਨ 3 ਕੈਦੀ ਜ਼ਖਮੀਂ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਫਿਲਹਾਲ ਇਸ ਮਾਮਲੇ ਸਬੰਧੀ ਕੋਈ ਵੀ ਪੁਲਸ ਅਧਿਕਾਰੀ ਮੀਡੀਆ ਅੱਗੇ ਆਉਣ ਲਈ ਤਿਆਰ ਨਹੀਂ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਕੇਂਦਰੀ ਜੇਲ ‘ਚ ਕੈਦੀਆਂ ਦੀ ਲੜਾਈ ਕਾਰਨ ਖੂਬ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਘਟਨਾ ‘ਚ ਸ਼ਾਮਲ ਕੈਦੀਆਂ ਨੂੰ ਵੱਖ-ਵੱਖ ਜੇਲਾਂ ‘ਚ ਸ਼ਿਫਟ ਕਰ ਦਿੱਤਾ ਗਿਆ ਹੈ।


LEAVE A REPLY