ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ,ਸਰਕਾਰੀ ਹਾਈ ਸਕੂਲ ਕੋਟ ਮੰਗਲ ਸਿੰਘ ਲੁਧਿਆਣਾ ਦਾ,ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ


ਸਰਕਾਰੀ ਹਾਈ ਸਕੂਲ ਖੁੱਡ ਮੁਹੱਲਾ ਐਟ ਕੋਟ ਮੰਗਲ ਸਿੰਘ ਲੁਧਿਆਣਾ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਨੂੰ ਬੂਰ ਪਾਇਆ ਹੈ। ਰਾਜਦੀਪ ਸਿੰਘ 598 ਅੰਕ ਪ੍ਰਾਪਤ ਕਰਕੇ ਪਹਿਲੇ,ਗਗਨਦੀਪ ਕੌਰ 596 ਅੰਕ ਪ੍ਰਾਪਤ ਕਰਕੇ ਦੂਜੇ ਅਤੇ ਮਾਨਸੀ 571 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜੇ ਸਥਾਨ ਤੇ ਰਹੇ।

ਇਸ ਤੋਂ ਇਲਾਵਾ 40 ਵਿਦਿਆਰਥੀ ਅੱਵਲ ਦਰਜੇ ‘ਚ ਪਾਸ ਹੋਏ। ਇਸ ਮੌਕੇ ਮੁੱਖ ਅਧਿਆਪਕ ਸ਼੍ਰੀ ਪ੍ਰਦੀਪ ਸ਼ਰਮਾ,ਸਕੂਲ ਮੈਨਜਮੈਟ ਕਮੇਟੀ ਦੇ ਚੇਅਰਮੈਨ ਸ.ਸਤਨਾਮ ਸਿੰਘ ਜੀ ਨੇ ਚੰਗੇ ਅੰਕ ਪ੍ਰਾਪਤ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ।


LEAVE A REPLY