ਪੰਜਾਬ ਪੁਲਿਸ ਨੇ ਖ਼ਾਲਿਸਤਾਨ ਗ਼ਦਰ ਫੋਰਸ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਦਾ ਕੀਤਾ ਦਾਵਾ


one more member of khalistan gadar force arrested from sangrur

ਪਟਿਆਲਾ ਤੋਂ ਸ਼ਬਨਮਦੀਪ ਸਿੰਘ ਨੂੰ ਕਥਿਤ ਤੌਰ ‘ਤੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਉਸੇ ਦੀ ਜਥੇਬੰਦੀ ਦੇ ਇੱਕ ਹੋਰ ਮੈਂਬਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖ਼ਤ ਪਟਿਆਲਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ਼ ਬਿੰਦਰ ਵਜੋਂ ਹੋਈ ਹੈ।

ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਉਨ੍ਹਾਂ ਬਿੰਦਰ ਨੂੰ ਪਟਿਆਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਐਸਐਸਪੀ ਨੇ ਖੁਲਾਸਾ ਕੀਤਾ ਹੈ ਕਿ ਇਹ ਲੋਕ ਕਥਿਤ ਤੌਰ ‘ਤੇ ਠੇਕਿਆਂ ਵਿੱਚ ਅੱਗ ਲਾ ਦਿੰਦੇ ਸਨ ਤੇ ਉਸ ਦੀ ਵੀਡੀਓ ਬਣਾ ਕੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ ਤੋਂ ਇਹ ਕਹਿ ਕੇ ਪੈਸੇ ਬਟੋਰ ਲੈਂਦੇ ਸੀ ਕਿ ਪੰਜਾਬ ਵਿੱਚ ਦਹਿਸ਼ਤੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਬਿੰਦਰ ਨੇ ਰਾਜਸਥਾਨ ਤੇ ਸਮਾਣਾ ਵਿੱਚ ਕਈ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ। ਪੁਲਿਸ ਮੁਤਾਬਕ ਉਹ ਉਨ੍ਹਾਂ ਦੇ ਪੂਰੇ ਨੈੱਟਵਰਕ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰੇਗੀ।

  • 175
    Shares

LEAVE A REPLY