ਪੰਜਾਬ ਸਰਕਾਰ ਨੇ CBI ਦੀ ਤਰਜ਼ ਤੇ ਵੱਖਰਾ ਜਾਂਚ ਬਿਊਰੋ ਬਣਾਉਣ ਨੂੰ ਦਿੱਤੀ ਹਰੀ ਝੰਡੀ, ਨੋਜਵਾਨਾਂ ਨੂੰ ਮਿਲੇਗੀ ਨੌਕਰੀ


ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਜਾਂਚ ਬਿਊਰੋ ਕੇਂਦਰੀ ਜਾਂਚ ਏਜੰਸੀ ਦੀ ਤਰਜ਼ ‘ਤੇ ਬਣਾਇਆ ਜਾਵੇਗਾ, ਜਿਸ ਵਿੱਚ 4,500 ਤੋਂ ਵੱਧ ਅਸਾਮੀਆਂ ਕਾਇਮ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਬੈਠਕ ਵਿੱਚ ਲਿਆ ਹੈ।

ਜਾਂਚ ਬਿਊਰੋ ਸੂਬਾ ਪੁਲਿਸ ਦੇ ਪੁਨਰਗਠਨ ਵਾਂਗ ਹੋਵੇਗਾ, ਜਿਸ ਵਿੱਚ 28 ਪੁਲਿਸ ਕਪਤਾਨ (ਐਸਪੀ), 108 ਉਪ ਪੁਲਿਸ ਕਪਤਾਨ (ਡੀਐਸਪੀ), 164 ਇੰਸਪੈਕਰਟ, 593 ਸਬ-ਇੰਸਪੈਕਟਰ, 1140 ਸਹਾਇਕ ਸਬ ਇੰਸਪੈਕਟਰ, 1158 ਹੈੱਡ ਕਾਂਸਟੇਬਲ ਤੇ 373 ਕਾਂਸਟੇਬਲ ਦੀਆਂ ਕੁੱਲ 4521 ਅਸਾਮੀਆਂ ਨਵੀਆਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਊਰੋ ਜਾਂਚ ਖ਼ਤਰਨਾਕ ਤੇ ਸੰਗੀਨ ਜੁਰਮਾਂ ਦੀ ਜਾਂਚ, ਵਿਗਿਆਨਕ ਢੰਗ ਤੇ ਸਮਾਂਬੱਧ ਤਰੀਕੇ ਨਾਲ ਕਰੇਗਾ ਤੇ ਵਿਭਾਗ ਨੂੰ ਫੋਰੈਂਸਿਕ ਤੇ ਕਾਨੂੰਨੀ ਸਹਾਇਤਾ ਲਈ ਅਮਲਾ ਵੀ ਦਿੱਤਾ ਜਾਵੇਗਾ।

ਦਰਅਸਲ, ਜੁਲਾਈ 2014 ਦੌਰਾਨ ਦੇਸ਼ ਦੀ ਸਰਬਉੱਚ ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਥਾਣਿਆਂ ‘ਤੇ ਬੋਝ ਘਟਾਉਣ ਤੇ ਪੁਲਿਸ ਦੇ ਕੰਮ ਨੂੰ ਵਧੇਰੇ ਕੁਸ਼ਲ ਬਣਾਉਣ ਲਈ ਸੂਬਾਈ ਪੱਧਰ ‘ਤੇ ਜਾਂਚ ਬਿਊਰੋ ਸਥਾਪਤ ਕੀਤੇ ਜਾਣ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੀ ਤਾਮੀਲ ਕਰਨ ਵਿੱਚ ਅਸਫਲ ਰਹੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਪੁਲਿਸ ਸੁਧਾਰਾਂ ਨੂੰ ਲਾਗੂ ਕਰਨ ਦਾ ਫੈਸਲਾ ਕਰ ਕੀਤਾ ਹੈ।


LEAVE A REPLY