ਗੰਨਾ ਕਿਸਾਨਾਂ ਦੇ ਰੋਹ ਅੱਗੇ ਝੁਕੀ ਕੈਪਟਨ ਸਰਕਾਰ, 25 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ


ਪੰਜਾਬ ਦੇ ਗੰਨਾ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਮਾਮਲਾ ਸੁਲਝਾ ਲਿਆ ਹੈ। ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ 10 ਦਿਨਾਂ ਵਿੱਚ ਸ਼ੂਗਰ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ।

ਅੱਜ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਦੂਜੇ ਦਿਨ ਹੋਈ ਬੈਠਕ ਵਿੱਚ ਇਹ ਮਾਮਲਾ ਸੁਲਝਣ ਦਾ ਦਾਅਵਾ ਕੀਤਾ ਗਿਆ। ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਗੰਨਾ ਕਿਸਾਨਾਂ ਨੂੰ ਪੱਚੀ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਵੀ ਦੇਵੇਗੀ।

ਯਾਦ ਰਹੇ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਰੇਟ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ। ਸਰਕਾਰ ਨੇ ਹਾਲਾਤ ਵਿਗੜਦਿਆਂ ਅੱਜ ਮਾਮਲਾ ਹੱਲ਼ ਕਰਨ ਦਾ ਦਾਅਵਾ ਕੀਤਾ ਹੈ।

  • 1
    Share

LEAVE A REPLY