ਪੰਜਾਬ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ 11 ਮੈਂਬਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ


ਪੰਜਾਬ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਤੋਂ 17 ਹਥਿਆਰ ਵੀ ਬਰਾਮਦ ਕੀਤੇ ਹਨ। ਪੁਲੀਸ ਨੇ ਗ੍ਰਿਫ਼ਤਾਰੀ ਮੌਕੇ ਪਰਮੀਸ਼ ਵਰਮਾ ਤੇ ਗੋਲੀ ਚਲਾਉਣ ਮੌਕੇ ਵਰਤੀ ਗਈ ਗੱਡੀ ਵੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਦੱਸਿਆ ਕਿ ਇਹ ਗੈਂਗਸਟਰ ਗੈਂਗਵਾਰ ਕਰਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਹ ਬਦਮਾਸ਼ ਦਵਿੰਦਰ ਬੰਬੀਹਾ ਗੈਂਗ ਦੇ ਹਨ ਤੇ ਦਿਲਪ੍ਰੀਤ ਬਾਬਾ ਗੈਂਗ ਨਾਲ ਲਗਾਤਾਰ ਸੰਪਰਕ ਵਿੱਚ ਸਨ। ਆਈਜੀ ਨੇ ਦੱਸਿਆ ਕਿ ਬੰਬੀਹਾ ਗੈਂਗ ਤੇ ਦਿਲਪ੍ਰੀਤ ਗੈਂਗ ਰਲ ਕੇ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਅੱਠ ਵੱਡੇ ਗੈਂਗ ਚੱਲ ਰਹੇ ਹਨ। ਗੈਂਗਸਟਰਾਂ ਦੇ ਆਈਐਸਆਈ ਕੁਨੈਕਸ਼ਨ ਬਾਰੇ ਆਈਜੀ ਨੇ ਕਿਹਾ ਕਿ ਉਹ ਲਗਾਤਾਰ ਇਸ ਦੀ ਤਫਤੀਸ਼ ਕਰ ਰਹੇ ਹਨ। ਹਾਲਾਂਕਿ, ਗੈਂਗਸਟਰਾਂ ਕੋਲੋਂ ਬਰਾਮਦ ਹੋਏ ਹਥਿਆਰ ਚਾਈਨੀਜ਼ ਤੇ ਪਾਕਿਸਤਾਨੀ ਹਨ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਵੀ ਹੋਣਗੇ।

  • 122
    Shares

LEAVE A REPLY