ਕ੍ਰਿਕੇਟ ਖਿਡਾਰੀ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਖੇਡ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ


ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਸਾਂਝੇ ਰੂਪ ਵਿੱਚ ਸਭ ਤੋਂ ਵੱਡੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।ਰਾਸ਼ਟਰਪਤੀ ਭਵਨ ਵਿੱਚ ਕਰਾਏ ਸਮਾਗਮ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਵਾਂ ਨੂੰ ਸਨਮਾਨਿਤ ਕੀਤਾ।

ਖੇਡ ਰਤਨ ਪੁਰਸਕਾਰ ਲਈ ਚੁਣੇ ਗਏ ਖਿਡਾਰੀਆਂ ਨੂੰ ਸਾਢੇ ਸੱਤ ਲੱਖ ਰੁਪਏ ਤੇ ਸਰਟੀਫਿਕੇਟ ਦਿੱਤਾ ਜਾਂਦਾ ਹੈ। ਵਿਰਾਟ ਕੋਹਲੀ ਤੀਜਾ ਅਜਿਹਾ ਕ੍ਰਿਕੇਟਰ ਹੈ, ਜਿਸ ਨੂੰ ਖੇਡ ਰਤਨ ਐਵਾਰਡ ਦਿੱਤਾ ਗਿਆ ਹੈ। ਮੀਰਾਬਾਈ ਚਾਨੂ ਨੂੰ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ 48 ਕਿੱਲੋਗਰਾਮ ਵਿੱਚ ਸੋਨ ਤਗਮਾ ਜਿੱਤਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਸਾਲ ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਉਸਨੇ ਸੋਨੇ ਦਾ ਤਗ਼ਮਾ ਜਿੱਤਿਆ ਹੈ।


LEAVE A REPLY