ਪਤੀ ਦੀ ਮੌਤ ਤੋਂ ਬਾਅਦ ਬੱਚਿਆਂ ਨੂੰ ਪਾਲਣ ਲਈ ਮਾਂ ਬਣੀ ਨਸ਼ਾ ਤਸਕਰ


ਪਤੀ ਦੀ ਮੌਤ ਤੋਂ ਬਾਅਦ ਬੱਚਿਆਂ ਨੂੰ ਪਾਲਣ ਲਈ ਮਾਂ ਨਸ਼ਾ ਤਸਕਰ ਬਣ ਗਈ, ਜਿਸ ਨੂੰ ਪੁਲਸ ਨੇ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਮਨਜੀਤ ਕੌਰ ਵਾਸੀ ਪਿੰਡ ਤਲਵੰਡੀ ਦੇ ਤੌਰ ‘ਤੇ ਕੀਤੀ ਗਈ ਹੈ। ਪੁਲਸ ਨੇ ਮੰਗਲਵਾਰ ਨੂੰ ਮਹਿਲਾ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਲਿੰਕ ਰੋਡ ਨੇੜਿਓਂ ਗ੍ਰਿਫਤਾਰ ਕੀਤਾ, ਜੋ ਕਿ ਨਸ਼ੇ ਦੀ ਸਪਲਾਈ ਕਰਨ ਜਾ ਰਹੀ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਕਤ ਔਰਤ ਦੀਆਂ 4 ਲੜਕੀਆਂ ਅਤੇ ਇਕ ਲੜਕਾ ਹੈ। ਥਾਣੇਦਾਰ ਜਸਪਾਲ ਸਿੰਘ ਮੁਤਾਬਕ 6 ਮਹੀਨੇ ਪਹਿਲਾਂ ਵੀ ਪੁਲਸ ਨੇ ਉਕਤ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਉਹ ਜ਼ਮਾਨਤ ‘ਤੇ ਬਾਹਰ ਆ ਕੇ ਫਿਰ ਨਸ਼ਾ ਤਸਕਰੀ ਕਰਨ ਲੱਗ ਪਈ। ਪੁਲਸ ਉਕਤ ਔਰਤ ਦੀ ਸਭ ਤੋਂ ਵੱਡੀ ਬੇਟੀ ਨੂੰ ਵੀ ਇਕ ਵਾਰ ਹੈਰੋਇਨ ਸਮੇਤ ਗ੍ਰਿਫਤਾਰ ਕਰ ਚੁੱਕੀ ਹੈ। ਉਹ ਵੀ ਮਾਂ ਦੇ ਨਾਲ ਨਸ਼ਾ ਤਸਕਰੀ ਦੇ ਰਸਤੇ ‘ਤੇ ਚੱਲਣ ਲੱਗ ਪਈ ਸੀ।

  • 45
    Shares

LEAVE A REPLY