ਜ਼ਿਲਾ ਪ੍ਰੀਸ਼ਦ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ, 19 ਸਤੰਬਰ ਨੂੰ ਹੋਣ ਗਿਆਂ ਚੋਣਾਂ


zilla parishad election to be Organized on 19 September

ਸੂਬਾ ਚੋਣ ਕਮਿਸ਼ਨ ਵਲੋਂ 19 ਸਤੰਬਰ ਨੂੰ ਪੰਜਾਬ ਵਿਚ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ 7 ਸਤੰਬਰ ਨੂੰ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। 10 ਸਤੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। 11 ਤਾਰੀਖ ਨੂੰ ਉਮੀਦਵਾਰ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਵੀ ਅਲਾਟ ਕੀਤੇ ਜਾਣਗੇ। 19 ਤਾਰੀਖ ਨੂੰ ਵੋਟਿੰਗ ਹੋਵੇਗੀ ਅਤੇ 22 ਸਤੰਬਰ ਨੂੰ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

  • 1
    Share

LEAVE A REPLY